ਐਸ.ਐਸ.ਪੀ.ਭਾਗੀਰਥ ਸਿੰਘ ਮੀਨਾ ਨੇ ਆਪਣਿਆ ਸਖ਼ਤ ਰੁਖ਼, ਦੋ ਨਸ਼ਾ ਤਸਕਰ ਫੜਕੇ ਡੱਕੇ ਹਵਾਲਾਤ “ਚ

0
194

ਬਰਨਾਲਾ, 18 ਸਤੰਬਰ (ਅਮਨਦੀਪ ਰਠੌੜ)-ਐਸ.ਐਸ.ਪੀ.ਬਰਨਾਲਾ ਆਈਪੀਐਸ ਭਾਗੀਰਥ ਸਿੰਘ ਮੀਨਾ ਨੇ ਹੁਣ ਆਪਣਾ ਸਖਤ ਰੁਖ਼ ਅਪਣਾ ਲਿਆ ਹੈ। ਕਿਉਂਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਸੀਆਈਏ ਸਟਾਫ਼ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਤਿੰਨ ਕਿੱਲੋਂ ਅਫ਼ੀਮ ਸਮੇਤ ਕਾਬੂ ਕਰਕੇ ਉਨ੍ਹਾਂ ਨੂੰ ਹਵਾਲਾਤ ਵਿੱਚ ਡੱਕ ਦਿੱਤਾ ਹੈ |ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ.ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਸ਼ਾ ਤਸਕਰਾ ਖਿਲਾਫ਼ ਹੁਣ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਪੁਲਿਸ ਕਰਮਚਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਨਸ਼ਾ ਤਸਕਰ ਨਸ਼ਾ ਤਸਕਰੀ ਕਰ ਰਿਹਾ ਹੈ ਤਾਂ ਉਸ ਨੂੰ ਕਾਬੂ ਕਰਕੇ ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਅੱਗੇ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਸੁਰਿੰਦਰ ਕੁਮਾਰ ਉਰਫ਼ ਰਿੰਪੀ ਅਤੇ ਬਬਲੂ ਨਿਵਾਸੀ ਰਾਮਪੁਰਾ ਬਾਹਰੋਂ ਵਰਨਾ ਕਾਰ ‘ਚ ਹੈਰੋਇਨ ਅਤੇ ਅਫ਼ੀਮ ਲਿਆਕੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਵੇਚਣ ਦੀ ਤਾਕ ਵਿੱਚ ਹਨ | ਸੂਚਨਾ ਮਿਲਦਿਆਂ ਹੀ ਉਨ੍ਹਾਂ ਵੱਲੋਂ ਸੀਆਈਏ ਇੰਚਾਰਜ ਬਲਜੀਤ ਸਿੰਘ ਦੀ ਡਿਊਟੀ ਲਗਾਈ ਗਈ।ਜਿਨ੍ਹਾਂ ਨੇ ਤੁਰੰਤ ਸੁਰਿੰਦਰ ਕੁਮਾਰ ਉਰਫ਼ ਰਿੰਪੀ ਅਤੇ ਬਬਲੂ ਨੂੰ ਵਰਨਾ ਕਾਰ ਨੰਬਰ ਡੀਐਲ.03.ਸੀਬੀਪੀ-7950 ਸਮੇਤ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 3 ਕਿੱਲੋਗ੍ਰਾਮ ਅਫ਼ੀਮ ਬਰਾਮਦ ਕੀਤੀ | ਜਿਸਤੋਂ ਬਾਅਦ ਉਨ੍ਹਾ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ | ਐਸ.ਐਸ.ਪੀ.ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਸੁਰਿੰਦਰ ਕੁਮਾਰ ਦੇ ਖਿਲਾਫ਼ ਪਹਿਲਾਂ ਵੀ ਦੋ ਮਾਮਲੇ ਥਾਣਾ ਸਿਟੀ ਜਗਰਾਓ ਜ਼ਿਲ੍ਹਾ ਦਿਹਾਤੀ ਲੁਧਿਆਣਾ ਅਤੇ ਚਾਰ ਮਾਮਲੇ ਰਾਮਪੁਰਾ ਜ਼ਿਲ੍ਹਾ ਬਠਿੰਡਾ ਵਿਖੇ ਦਰਜ ਹਨ | ਉਨ੍ਹਾ ਕਿਹਾ ਕਿ ਪਕੜ੍ਹੇ ਗਏ ਵਿਅਕਤੀਆਂ ਤੋਂ ਗਹਿਰਾਈ ਨਾਲ ਪੁੱਛਤਾਛ ਕੀਤੀ ਜਾ ਰਹੀ ਹੈ ਤਾਂਕਿ ਹੋਰ ਵੀ ਅਹਿਮ ਖੁਲਾਸੇ ਹੋ ਸਕਣ | ਉਨਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਆਸਪਾਸ ਕੋਈ ਨਸ਼ਾ ਤਸਕਰ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂਕਿ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ।