ਜਸਬੀਰ ਕੌਰ ਨੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਹੁਦਾ ਸੰਭਾਲਿਆ

0
24

ਜਸਬੀਰ ਕੌਰ ਨੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਹੁਦਾ ਸੰਭਾਲਿਆ

ਬਰਨਾਲਾ,25 ਨਵੰਬਰ (ਟਿੰਕਾ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ੍ਰੀਮਤੀ ਜਸਬੀਰ ਕੌਰ ਨੇ ਪ੍ਰਿੰਸੀਪਲ ਤੋਂ ਪਦਉਨਤੀ ਉਪਰੰਤ ਬਤੌਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਹੁਦਾ ਸੰਭਾਲ ਲਿਆ।ਸਿੱਖਿਆ ਵਿਭਾਗ ਵਿੱਚ ਬਤੌਰ ਲੈਕਚਰਾਰ ਸੇਵਾਵਾਂ ਸ਼ੁਰੂ ਕਰਨ ਉਪਰੰਤ ਉਹਨਾਂ ਵੱਖ ਵੱਖ ਸਕੂਲਾਂ ਵਿੱਚ ਬਤੌਰ ਲੈਕਚਰਾਰ ਅਤੇ ਪ੍ਰਿੰਸੀਪਲ ਸੇਵਾਵਾਂ ਨਿਭਾਈਆ।ਜਿਲ੍ਹਾ ਸਿੱਖਿਆ ਅਫ਼ਸਰ ਪਦਉੱਨਤ ਹੋਣ ਤੋਂ ਪਹਿਲਾਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹਟਬੱਦੀ ਵਿਖੇ ਬਤੌਰ ਪ੍ਰਿੰੰਸੀਪਲ ਸੇਵਾਵਾਂ ਨਿਭਾਅ ਰਹੇ ਸਨ।ਬਤੌਰ ਜਿਲ੍ਹਾ ਸਿੱਖਿਆ ਅਫ਼ਸਰ ਪਦਉੱਨਤੀ ਲਈ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦਾ ਧੰਨਵਾਦ ਕਰਦਿਆਂ ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਅਧਿਆਪਕਾਂ ਦੇ ਦਫ਼ਤਰੀ ਕੰਮਾਂ ਦਾ ਸਮੇਂ ਸਿਰ ਨਿਪਟਾਰਾ ਉਹਨਾਂ ਦੀ ਪਹਿਲੀ ਤਰਜ਼ੀਹ ਰਹੇਗੀ।ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ,ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਉਹਨਾਂ ਨੂੰ ਜੀ ਆਇਆਂ ਕਹਿੰਦਿਆਂ ਹਰ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ਼ ਦਿਵਾਇਆ।ਇਸ ਮੌਕੇ ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ -ਆਰਡੀਨੇਟਰ ਪੜ੍ਹੋ ਪੰਜਾਬ,ਮਿਨਾਕਸ਼ੀ ਏਪੀਸੀ ਵਿੱਤ,ਸੰਜੀਵ ਕੁਮਾਰ ਅਮਲਾ ਸ਼ਾਖਾ, ਸੁਰਿੰਦਰਪਾਲ ਕੌਰ ਸੀਨੀਅਰ ਸਹਾਇਕ, ਕੀਰਤੀ ਦੇਵ ਐਮ.ਆਈ.ਐਸ ਕੋ-ਆਰਡੀਨੇਟਰ ਅਤੇ ਸੀਮਿਤ ਗਿਣਤੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹਟਬੱਦੀ ਦਾ ਸਟਾਫ਼ ਅਤੇ ਨਵ ਨਿਯੁਕਤ ਜਿਲ੍ਹਾ ਸਿੱਖਿਆ ਅਫ਼ਸਰ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।