HomeNEWSPunjabਤਲਵੰਡੀ ਰਾਏ ’ਚ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫਤ ਜਾਂਚ ਕੈਂਪ ਲਗਾਇਆ ...

ਤਲਵੰਡੀ ਰਾਏ ’ਚ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫਤ ਜਾਂਚ ਕੈਂਪ ਲਗਾਇਆ  

ਰਾਏਕੋਟ : ਗੁਰਭਿੰਦਰ ਗੁਰੀ   ਨੇੜਲੇ ਪਿੰਡ ਤਲਵੰਡੀ ਰਾਏ ਵਿਖੇ ਬੂਟਾ ਸਿੰਘ ਦੇ ਪਰਿਵਾਰ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫਤ ਜਾਂਚ ਕੈਂਪ ਲਗਾਇਆ ਗਿਆ।

ਇਸ ਮੌਕੇ ਬਾਠ ਚੈਰੀਟੇਬਲ ਹਸਪਤਾਲ ਜਲਾਲਦੀਵਾਲ ਦੇ ਡਾ. ਦੀਪਇੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ 127 ਮਰੀਜਾਂ ਦਾ ਚੈਕ ਅੱਪ ਕੀਤਾ ਗਿਆ ਅਤੇ ਲੋੜਵੰਦ ਮਰੀਜਾਂ ਨੂੰ ਐਨਕਾਂ ਅਤੇ ਦਵਾਈਆਂ ਮੁਫਤ ਦਿੱਤੀਆਂ ਗਈਆਂ ਅਤੇ 9 ਮਰੀਜ ਅਪ੍ਰੇਸ਼ਨ ਲਈ ਚੁਣੇ ਗਏ।

ਇਸ ਮੌਕੇ ਸਰਪੰਚ ਜਸਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਭਰੇ ਜਮਾਨੇ ’ਚ ਇਸ ਤਰ੍ਹਾਂ ਦੇ ਕੈਂਪ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਨੇਕ ਕਾਰਜ ਲਈ ਉਨ੍ਹਾਂ ਨੰਬਰਦਾਰ ਬੂਟਾ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਸਲਾਘਾ ਕੀਤੀ ਗਈ।

ਇਸ ਮੌਕੇ ਡਾ. ਦਵਿੰਦਰ ਸਿੰਘ, ਡਾ. ਗੁਰਲਾਭ ਸਿੰਘ, ਡਾ. ਗੁਰਨੈਬ ਸਿੰਘ, ਡਾ. ਬਲਤੇਜ ਸਿੰਘ, ਗੁਰਮੇਲ ਸਿੰਘ ਰਾਊਵਾਲ, ਨਿਰਮਲ ਸਿੰਘ ਤਲਵੰਡੀ, ਕਰਨੈਲ ਸਿੰਘ ਸੰਮਤੀ ਮੈਂਬਰ, ਭੁਪਿੰਦਰ ਸਿੰਘ, ਰਛਪਾਲ ਸਿੰਘ, ਗੁਰਪ੍ਰੀਤ ਸਿੰਘ ਰਾਊਵਾਲ, ਨੰਬਰਦਾਰ ਗੁਰਦੀਪ ਸਿੰਘ, ਜੋਗਿੰਦਰ ਸਿੰਘ ਮਾਂਗਟ, ਸੁਖਚੈਨ ਸਿੰਘ ਰਾਊਵਾਲ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Must Read

spot_img
%d bloggers like this: