ਦਿਨ ਦਿਹਾੜੇ ਬੇਖੌਫ ਹਥਿਆਰਬੰਦ ਲੁਟੇਰਿਆਂ ਨੇ ਸਾਢੇ ਤਿੰਨ ਲੁੱਟ ਕੇ ਫਰਾਰ

0
372

ਰਾਏਕੋਟ, 31 ਜਨਵਰੀ ( ਗੁਰਭਿੰਦਰ ਸਿੰਘ ਗੁਰੀ) : ਦਿਨ ਦਿਹਾੜੇ ਗਊਸ਼ਾਲਾ ਦੇ ਨਜਦੀਕ ਗਲੀ ਇੱਕ ਵਪਾਰ ਦੀ ਦੁਕਾਨ ਤੋਂ ਅੱਜ ਬੇਖੌਫ ਹਥਿਆਰਬੰਦ ਲੁਟੇਰਿਆਂ ਵਲੋਂ ਵਪਾਰੀ ਤੋਂ ਸਾਢੇ ਤਿੰਨ ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ, ਜਿਸ ਕਾਰਨ ਸ਼ਹਿਰ ਵਾਸੀਆਂ ’ਚ ਦਹਿਸ਼ਤ।
ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਕਜ ਗੁਪਤਾ ਪੁੱਤਰ ਸੁਸ਼ੀਲ ਕੁਮਾਰ ਜੋ ਕਿ ਅੱਜ ਸ਼ਾਮ ਪੰਜ ਵਜ਼ੇ ਦੇ ਕਰੀਬ ਆਪਣੀ ਦੁਕਾਨ ਤੇ ਬੈਠਾ ਸੀ ਕਿ ਅਚਾਨਕ ਚਾਰ ਹਥਿਆਰਬੰਦ ਨੌਜਵਾਨ ਜਿੰਨ੍ਹਾਂ ਦੇ ਮੂੰਹ ਢੱਕੇ ਹੋਏ ਸਨ ਨੇ ਦੁਕਾਨ ੱੰਦਰ ਦਾਖਲ ਹੋ ਕੇ ਤੇਜਧਾਰ ਹਥਿਆਰ ਦੀ ਨੋਕ ਤੇ ਦੁਕਾਨ ਦੇ ਗੱਲੇ ’ਚ ਪਏ ਸਾਢੇ ਤਿੰਨ ਲੱਖ ਰੁਪਏ ਦੀ ਨਗਦੀ ਲੁੱਟ ਲਈ ਅਤੇ ਦੋ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਫਰਾਰ ਹੋ ਗਏ। ਪੀੜਤ ਵਪਾਰੀ ਨੇ ਦੱਸਿਆ ਕਿ ਉਸ ਨੇ ਕਿਸੇ ਵਪਾਰੀ ਨੂੰ ਇਸ ਰਾਸ਼ੀ ਦੀ ਅਦਾਇਗੀ ਕਰਨੀ ਸੀ, ਜਿਸ ਕਰਨ ਉਸ ਨੇ ਇਹ ਰੁਪਏ ਘਰੋਂ ਲਿਆ ਕੇ ਦੁਕਾਨ ’ਤੇ ਰੱਖੇ ਹੋਏ ਸਨ। ਘਟਨਾਂ ਦੀ ਸੂਚਨਾਂ ਮਿਲਦੇ ਹੀ ਡੀ.ਐਸ.ਪੀ ਰਾਏਕੋਟ ਸੁਖਨਾਜ਼ ਸਿੰਘ, ਥਾਣਾ ਮੁਖੀ ਅਮਰਜੀਤ ਸਿੰਘ ਗੋਗੀ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਮੌਕੇ ਤੇ ਪੁੱਜੇ ਅਤੇ ਘਟਨਾਂ ਦਾ ਜਾਇਜ਼ਾ ਲਿਆ। ਡੀ.ਐਸ.ਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸੀ.ਸੀ.ਟੀ.ਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਪੁਲਿਸ ਦੀਆਂ ਟੀਮਾਂ ਬਣਾ ਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਿਕਰਯੋਗ ਹੈ ਕਿ ਸ਼ਹਿਰ ਵਿੱਚ ਜਿੱਥੇ ਰੋਜਾਨਾ ਦੀ ਤਰ੍ਹਾਂ ਚੋਰੀ ਅਤੇ ਲੁੱਟਾਂ ਦਾ ਘਟਨਾਵਾਂ ਆਮ ਹੀ ਵਾਪਰਦੀਆਂ ਰਹਿੰਦੀਆਂ ਹਨ, ਪਰ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹਿੰਦੀ ਹੈ, ਜਿਸ ਦੀ ਤਾਜਾ ਮਿਸਾਲ ਹੈ ਕੁਝ ਦਿਨ ਪਹਿਲਾਂ ਵੀ ਇਕ ਨੌਸਰਬਾਜ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਰਾਮ ਕੁਮਾਰ ਛਾਪਾ ਦੀ ਦੁਕਾਨ ਤੋਂ ਪੰਜਾਹ ਹਜ਼ਾਰ ਲੈ ਕੇ ਫਰਾਰ ਹੋ ਗਏ ਸਨ, ਜਿਸ ਸਬੰਧੀ ਪੁਲਿਸ ਨੂੰ ਸੂਚਿਤ ਕਰਨ ਦੇ ਬਾਵਜੂਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।