HomeDharm-karmਨੂਰਾਮਾਹੀ ਹਾਲ ਦੀ ਬਾਬਾ ਨਰਿੰਦਰ ਸਿੰਘ ਕਾਰਸੇਵਾ ਵਾਲਿਆਂ ਵੱਲੋਂ ਟੱਕ ਲਗਾ ਕੇ...

ਨੂਰਾਮਾਹੀ ਹਾਲ ਦੀ ਬਾਬਾ ਨਰਿੰਦਰ ਸਿੰਘ ਕਾਰਸੇਵਾ ਵਾਲਿਆਂ ਵੱਲੋਂ ਟੱਕ ਲਗਾ ਕੇ ਸ਼ੁਰੂਆਤ ਕਰਵਾਈ ਗਈ

ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਨੂਰਾਮਾਹੀ ਹਾਲ : ਜੱਥੇਦਾਰ ਤਲਵੰਡੀ

ਰਾਏਕੋਟ :ਗੁਰਭਿੰਦਰ ਗੁਰੀ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਗਿਣਤੀ ’ਚ ਆਮਦ ਨੂੰ ਦੇਖਦੇ ਹੋਏ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਦੇ ਉੱਦਮ ਸਦਕਾ ਨੂਰਾਮਾਹੀ ਹਾਲ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ, ਜਿਸ ਦੀ ਅੱਜ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ’ਤੇ ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ ਕਾਰ ਸੇਵਾ ਵਾਲਿਆਂ ਵੱਲੋਂ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਟੱਕ ਲਗਾ ਕੇ ਨੂਰਾਮਾਹੀ ਹਾਲ ਦੇ ਨਿਰਮਾਣ ਕਾਰਜਾਂ ਦੀ ਆਰੰਭਤਾ ਕਰਵਾਈ ਗਈ।

ਇਸ ਮੌਕੇ ਬਾਬਾ ਨਰਿੰਦਰ ਸਿੰਘ ਲੰਗਰ ਸਾਹਿਬ ਵਾਲਿਆਂ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ, ਉਨ੍ਹਾਂ ਸੰਗਤਾਂ ਨੂੰ ਕਾਰਸੇਵਾ ਲਈ ਇਸ ਮਹਾਨ ਕਾਰਜ ਵਿੱਚ ਤਨ-ਮਨ ਅਤੇ ਧੰਨ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਜੋ ਤਿੰਨ ਮੰਜ਼ਿਲਾ ਹਾਲ ਬਣ ਰਿਹਾ ਹੈ, ਜੋ ਜਲਦੀ ਹੀ ਤਿਆਰ ਕਰਕੇ ਸੰਗਤਾਂ ਦੀ ਸਹੂਲਤ ਲਈ ਸੰਗਤਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ।

ਇਸ ਮੌਕੇ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਐਸਜੀਪੀਸੀ ਨੇ ਕਿਹਾ ਕਿ ਸੰਗਤਾਂ ਨੂੰ ਪ੍ਰੋਗਰਾਮ ਕਰਵਾਉਣ ਲਈ ਆਉਂਦੀ ਮੁਸਕਿਲ ਨੂੰ ਦੇਖਦੇ ਹੋਏ ਇਸ ਤਿੰਨ ਮੰਜ਼ਿਲਾ ਨੂਰਾਮਾਹੀ ਹਾਲ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਤਾਂ ਜੋ ਸੰਗਤ ਨੂੰ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾਂਦੇ ਵਿਆਹ ਸਮਾਗਮ, ਸਰਧਾਂਜਲੀ ਸਮਾਗਮ ਅਤੇ ਹੋਰ ਸਮਾਗਮਾਂ ਲਈ ਸੰਗਤ ਨੁੰ ਸਹੂਲਤ ਮਿਲ ਸਕੇ।

ਇਸ ਮੌਕੇ ਜੱਥੇਦਾਰ ਤਲਵੰਡੀ ਨੇ ਕਿਹਾ ਕਿ ਨੂਰਾਮਾਹੀ ਹਾਲ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਅਤੇ ਸਾਰਾ ਹਾਲ ਏਅਰਕੰਡੀਸ਼ਨ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਇਸ ਹਾਲ ’ਚ ਲਿਫਟ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਜੱਥੇਦਾਰ ਤਲਵੰਡੀ ਵੱਲੋਂ ਹਾਲ ਦੇ ਨਿਰਮਾਣ ਕਾਰਜਾਂ ਲਈ ਤਿੰਨ ਲੱਖ ਦੀ ਨਗਦ ਰਾਸ਼ੀ ਬਾਬਾ ਨਰਿੰਦਰ ਸਿੰਘ ਨੂੰ ਸੌਂਪੀ ਗਈ। ਇਸ ਤੋਂ ਇਲਾਵਾ ਕੈਪਟਨ ਰਣਜੀਤ ਸਿੰਘ ਵੱਲੋਂ ਨਿਰਮਾਣ ਕਾਰਜਾਂ ਲਈ 11 ਹਜ਼ਾਰ ਇੱਟ ਦਿੱਤੀ ਗਈ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੰਵਲਜੀਤ ਸਿੰਘ ਗਿੱਲ ਵੱਲੋਂ 5100 ਰੁਪਏ ਦੀ ਨਗਦ ਰਾਸ਼ੀ ਨਿਰਮਾਣ ਕਾਰਜਾਂ ਲਈ ਦਿੱਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਵੱਲੋਂ ਬਾਬਾ ਨਰਿੰਦਰ ਸਿੰਘ, ਬਾਬਾ ਗੁਰਜੀਤ ਸਿੰਘ, ਬਾਬਾ ਮੰਗਾ ਸਿੰਘ, ਬਾਬਾ ਦਿਲਬਾਗ ਸਿੰਘ, ਬਾਬਾ ਜੋਰਾ ਸਿੰਘ ਅਤੇ ਐਸਜੀਪੀਸੀ ਮੈਂਬਰ ਸੰਤ ਦਰਬਾਰਾ ਸਿੰਘ ਛੀਨੀਵਾਲ ਦਾ ਧੰਨਵਾਦ ਕੀਤਾ ਗਿਆ ਅਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

ਇਸ ਮੌਕੇ ਮੈਨੇਜਰ ਕੰਵਲਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਸੰਧੂ ਹਲਕਾ ਇੰਚਾਰਜ, ਅਮਨਦੀਪ ਸਿੰਘ ਗਿੱਲ ਸਾਬਕਾ ਪ੍ਰਧਾਨ, ਸੁਖਵਿੰਦਰ ਸਿੰਘ ਧੂਰਕੋਟ, ਜੋਗਾ ਸਿੰਘ ਅਕਾਊਂਟੈਟ, ਮੈਨੇਜਰ ਨਿਰਭੈ ਸਿੰਘ, ਹਰਵਿੰਦਰ ਸਿੰਘ ਭੂੰਦੜੀ ਖਜਾਨਚੀ, ਮਨਜੀਤ ਸਿੰਘ ਆਰ.ਕੇ. ਪਰਮਿੰਦਰ ਸਿੰਘ ਖੰਗੂੜਾ, ਹੈੱਡ ਗ੍ਰੰਥੀ ਨਾਜਰ ਸਿੰਘ, ਗਿਆਨੀ ਹਰਦੀਪ ਸਿੰਘ, ਕੌਂਸਲਰ ਡਾ. ਹਰਪਾਲ ਸਿੰਘ, ਡਾ. ਅਸ਼ੋਕ ਸ਼ਰਮਾਂ, ਗੁਰਜੀਤ ਸਿੰਘ ਗਿੱਲ, ਜੁਗਰਾਜ ਸਿੰਘ ਰਾਜਗੜ੍ਹ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

Must Read

spot_img
%d bloggers like this: