ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ ਦੀ ਤਿਆਰੀ ਲਈ ਵਿਸ਼ੇਸ਼ ਜਮਾਤਾਂ ਦਾ ਪ੍ਰਬੰਧ-ਤੂਰ

0
30

ਬਰਨਾਲਾ,17 ਅਕਤੂਬਰ ਵਿਜੈ ਜਿੰਦਲ

ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲੀ ਪੜ੍ਹਾਈ ਦੇ ਨਾਲ ਨਾਲ ਵਜੀਫਾ ਅਤੇ ਮੁਕਾਬਲੇ ਦੀਆਂ ਹੋਰ ਪ੍ਰੀਖਿਆਵਾਂ ਦੇ ਯੋਗ ਬਣਾਉਣ ਲਈ ਲਗਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸੇ ਵਰ੍ਹੇ ਦਸੰਬਰ ਮਹੀਨੇ ਹੋਣ ਵਾਲੀ ਰਾਸ਼ਟਰੀ ਪ੍ਰਤਿਭਾ ਖੋਜ਼ ਪ੍ਰੀਖਿਆ ਬਾਰੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਦਸਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਅਪੀਅਰ ਹੋ ਸਕਦੇ ਹਨ।ਪੀ੍ਰਖਿਆ ਵਿੱਚ ਮਾਨਸਿਕ ਯੋਗਤਾ,ਵਿਗਿਆਨ,ਗਣਿਤ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਜਾਣਗੇ।ਉਹਨਾਂ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੀ੍ਰਖਿਆ ਨਾਲ ਸੰਬੰਧਿਤ ਹਰ ਤਰ੍ਹਾਂ ਦੀ ਅਗਵਾਈ ਦੇਣ ਲਈ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨੋਡਲ ਅਧਿਆਪਕਾਂ ਦੀ ਨਿਯੁਕਤੀ ਗਈ ਹੈ।ਅਧਿਕਾਰੀਆਂ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸਫਲਤਾ ਯਕੀਨੀ ਬਣਾਉਣ ਲਈ ਵਿਭਾਗੀ ਹਦਾਇਤਾਂ ਅਨੁਸਾਰ ਵਿਸ਼ੇਸ਼ ਆਨਲਾਈਨ ਜਮਾਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਸ੍ਰੀ ਹਰੀਸ਼ ਕੁਮਾਰ ਪ੍ਰਿੰਸੀਪਲ ਅਤੇ ਜਿਲ੍ਹਾ ਮੈਂਟਰ ਵਿਗਿਆਨ,ਸ੍ਰੀ ਅਮਨਿੰਦਰ ਸਿੰਘ ਜਿਲ੍ਹਾ ਮੈਂਟਰ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਅਤੇ ਸ੍ਰੀ ਕਮਲਦੀਪ ਜਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਵਿਸ਼ੇਸ਼ ਜਮਾਤਾਂ ਲਈ ਪੀ੍ਰਖਿਆ ਨਾਲ ਸੰਬੰਧਿਤ ਸਾਰੇ ਵਿਸ਼ਿਆਂ ਦੇ ਮਾਹਿਰ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਇਹਨਾਂ ਮਾਹਿਰ ਅਧਿਆਪਕਾਂ ਵੱਲੋਂ ਪ੍ਰੀਖਿਆ ਦੇਣ ਦੇ ਇੱਛੁਕ ਵਿਦਿਆਰਥੀਆਂ ਦੇ ਵਟਸਅਪ ਗਰੁੱਪ ਬਣਾਏ ਗਏ ਹਨ।ਰੋਜ਼ਾਨਾ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਕੇ ਪ੍ਰੀਖਿਆ ਦੀ ਤਿਆਰੀ ਕਰਵਾਉਣ ਤੋਂ ਇਲਾਵਾ ਪ੍ਰੀਖਿਆ ਨਾਲ ਸੰਬੰਧਿਤ ਸਮੱਗਰੀ ਦੀ ਸਾਫਟ ਕਾਪੀ ਸਕੂਲਾਂ ਦੇ ਨੋਡਲ ਅਫਸਰਾਂ ਨੂੰ ਭੇਜ ਕੇ ਉਸ ਦੀ ਹਾਰਡ ਕਾਪੀ ਵਿਦਿਆਰਥੀਆਂ ਨੂੰ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ।