ਸਕੂਲ ‘ਚ ਕੰਪਿਊਟਰ ਲੈਬ ਬਣਾਉਣ ਲਈ ਐਮ.ਪੀ. ਕੋਟੇ ;ਚੋ ਇੱਕ ਲੱਖ ਦੀ ਗ੍ਰਾਟ ਦੇਣ ਦਾ ਐਲਾਨ

0
322

ਰਾਏਕੋਟ, 4 ਫਰਵਰੀ (ਗੁਰਭਿੰਦਰ ਗੁਰੀ) : ਨੇੜਲੇ ਪਿੰਡ ਤਲਵੰਡੀ ਰਾਏ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਿੰਸੀਪਲ ਬਲਜਿੰਦਰ ਕੌਰ ਦੀ ਅਗਵਾਈ ‘ਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਇਸ ਮੌਕੇ ਯੂਥ ਆਗੂ ਕਾਮਿਲ ਬੋਪਾਰਾਏ ਮੁੱਖ ਮਹਿਮਾਨ ਵਜੋਂ ਪੁੱਜੇ।
ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ, ਜਿਸ ਵਿੱਚ ਗਿੱਧਾ, ਭੰਗੜਾ, ਨਾਟਕ, ਕੋਰੀਓਗ੍ਰਾਫੀਆਂ, ਗੀਤ ਅਤੇ ਸਕਿੱਟ ਆਦਿ ਨਾਲ ਆਏ ਮਹਿਮਾਨਾਂ ਦਾ ਮੰਨੋਰੰਜ਼ਨ ਕੀਤਾ ਗਿਆ।
ਇਸ ਮੌਕੇ ਕਾਮਿਲ ਬੋਪਾਰਾਏ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਿੱਖਿਆ ਤੋਂ ਬਿਨ•ਾਂ ਜੀਵਨ ਅਧੂਰਾ ਹੈ, ਆਪਣੀ ਮੰਜਿਲ ਨੂੰ ਪ੍ਰਾਪਤ ਕਰਨ ਲਈ ਲਈ ਸਖ਼ਤ ਮਿਹਨਤ ਅਤੇ ਲਗਨ ਜਰੂਰੀ ਹੁੰਦੀ ਹੈ। ਉਨ•ਾਂ ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਸਕੂਲ ‘ਚ ਕੰਪਿਊਟਰ ਲੈਬ ਬਣਾਉਣ ਲਈ ਇੱਕ ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਕਾਮਿਲ ਬੋਪਾਰਾਏ, ਪ੍ਰਿੰਸੀਪਲ ਬਲਜਿੰਦਰ ਕੌਰ, ਸਰਪੰਚ ਜਸਪ੍ਰੀਤ ਸਿੰਘ ਤਲਵੰਡੀ ਵੱਲੋਂ ਪੜ•ਾਈ, ਖੇਡਾਂ ਅਤੇ ਹੋਰਨਾਂ ਖੇਤਰਾਂ ‘ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਨਿਸ਼ਾਨੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸੰਮਤੀ ਮੈਂਬਰ ਸੋਹਣ ਸਿੰਘ ਬੁਰਜ, ਅਵਤਾਰ ਸਿੰਘ ਬੁਰਜ, ਮਹਿੰਦਰਪਾਲ ਸਿੰਘ ਤਲਵੰਡੀ, ਕਰਮਜੀਤ ਸਿੰਘ ਧਾਲੀਵਾਲ, ਪੰਚ ਜਸਪਾਲ ਸਿੰਘ, ਬੂਟਾ ਸਿੰਘ, ਪ੍ਰਧਾਨ ਹਰਦੇਵ ਸਿੰਘ, ਸੰਮਤੀ ਮੈਂਬਰ ਬਲਜਿੰਦਰ ਕੌਰ, ਰਵਿੰਦਰ ਸਿੰਘ, ਜਤਿੰਦਰ ਸਿੰਘ, ਤੇਜਵੀਰ ਸਿੰਘ, ਪਿਆਰਾ ਸਿੰਘ, ਲੈਕਚਰਾਰ ਜਗਬੀਰ ਸਿੰਘ, ਲੈਕਚਰਾਰ ਅਮਰਜੀਤ ਸਿੰਘ, ਲੈਕਚਰਾਰ ਵੀਨਾ , ਲੈਕਚਰਾਰ ਹਰਦੀਪ ਕੌਰ, ਮਨਜੀਤ ਕੌਰ, ਗੁਰਵਿੰਦਰ ਕੌਰ, ਬਲਵਿੰਦਰ ਕੌਰ, ਜਸਵਿੰਦਰ ਕੌਰ, ਰਾਜਵੀਰ ਕੌਰ, ਪਰਮਜੀਤ ਕੌਰ,  ਕਲਿਆਣਾ ਦਾਸ, ਜਗਦੀਪ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।