HomeNEWSEducationਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਕੁਇਜ਼ ਮੁਕਾਬਲੇ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਕੁਇਜ਼ ਮੁਕਾਬਲੇ

ਬਰਨਾਲਾ,16 ਅਕਤੂਬਰ:

ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਤਰੀਕੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਕਰਵਾਉਣ ਦੇ ਨਾਲ ਨਾਲ ਆਨਲਾਈਨ ਤਰੀਕੇ ਨਾਲ ਹੀ ਸਹਿ-ਵਿੱਦਿਅਕ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਜਾਰੀ ਪੱਤਰ ਅਨੁਸਾਰ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਵਿਗਿਆਨ,ਗਣਿਤ,ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਜਾਣੇ ਹਨ।

ਉਨ੍ਹਾਂ ਦੱਸਿਆ ਕਿ ਕੁਇਜ਼ ਮੁਕਾਬਲਾ ਦਸ ਅਕਤੂਬਰ ਤੱਕ ਕਰਵਾਏ ਪਾਠਕ੍ਰਮ ਵਿੱਚੋਂ ਕਰਵਾਇਆ ਜਾਵੇਗਾ। ਮੁਕਾਬਲੇ ਮਿਡਲ ਅਤੇ ਸੈਕੰਡਰੀ ਦੋ ਵਰਗਾਂ ਵਿੱਚ ਸਕੂਲ,ਬਲਾਕ,ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਕਰਵਾਏ ਜਾਣਗੇ। ਮਿਡਲ ਪੱਧਰ ਦੀ ਪਹਿਲੀ ਟੀਮ ਵਿੱਚ ਤਿੰਨ ਵਿਦਿਆਰਥੀ ਅਤੇ ਸੈਕੰਡਰੀ ਪੱਧਰ ਦੀ ਦੂਜੀ ਟੀਮ ਵਿੱਚ ਦੋ ਵਿਦਿਆਰਥੀ ਸ਼ਾਮਿਲ ਹੋਣਗੇ।

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਯੋਜਨ ਸਾਇੰਸ,ਗਣਿਤ ਅਤੇ ਅੰਗਰੇਜ਼ੀ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰਾਂ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਦੀ ਅਗਵਾਈ ਹੇਠ ਕੀਤਾ ਜਾਵੇਗਾ। ਮਿਡਲ ਜਮਾਤਾਂ ਦਾ ਬਲਾਕ ਪੱਧਰੀ ਮੁਕਾਬਲਾ 22 ਅਕਤੂਬਰ ਨੂੰ ਅਤੇ ਸੈਕੰਡਰੀ ਜਮਾਤਾਂ ਦਾ ਮੁਕਾਬਲਾ 23 ਅਕਤੂਬਰ ਨੂੰ ਕਰਵਾਇਆ ਜਾਵੇਗਾ। ਬਲਾਕ ਪੱਧਰੀ ਮੁਕਾਬਲੇ ਦੇ ਜੇਤੂ ਮਿਡਲ ਵਰਗ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਾ 24 ਅਕਤੂਬਰ ਨੂੰ ਅਤੇ ਸੈਕੰਡਰੀ ਪੱਧਰ ਵਰਗ ਦਾ ਮੁਕਾਬਲਾ 26 ਅਕਤੂਬਰ ਨੂੰ ਹੋਵੇਗਾ। ਜ਼ਿਲ੍ਹਾ ਪੱਧਰ ਦੇ ਮੁਕਾਬਲੇ ‘ਚੋਂ ਜੇਤੂ ਰਹਿਣ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣਗੇ ਅਤੇ ਮਿਡਲ ਵਰਗ ਦੇ ਵਿਦਿਆਰਥੀਆਂ ਦਾ ਸੂਬਾ ਪੱਧਰੀ ਮੁਕਾਬਲਾ 28 ਅਕਤੂਬਰ ਨੂੰ ਜਦਕਿ ਸੈਕੰਡਰੀ ਵਰਗ ਦਾ ਮੁਕਾਬਲਾ 29 ਅਕਤੂਬਰ ਨੂੰ ਕਰਵਾਇਆ ਜਾਵੇਗਾ।

ਸ੍ਰੀ ਹਰੀਸ਼ ਕੁਮਾਰ ਪ੍ਰਿੰਸੀਪਲ ਜ਼ਿਲ੍ਹਾ ਮੈਂਟਰ ਸਾਇੰਸ,ਸ੍ਰ ਅਮਨਿੰਦਰ ਸਿੰਘ ਜ਼ਿਲ੍ਹਾ ਮੈਂਟਰ ਅੰਗਰੇਜੀ/ਸਮਾਜਿਕ ਸਿੱਖਿਆ ਅਤੇ ਕਮਲਦੀਪ ਜਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਬਲਾਕ ਪੱਧਰ ਦੇ ਮੁਕਾਬਲੇ ਲਈ ਵਿਦਿਆਰਥੀਆਂ ਦੀ ਚੋਣ ਕਰਨ ਲਈ ਮਿਡਲ ਵਰਗ ਦੇ ਵਿਦਿਆਰਥੀਆਂ ਦਾ ਸਕੂਲ ਪੱਧਰੀ ਮੁਕਾਬਲਾ 16 ਅਕਤੂਬਰ ਨੂੰ ਅਤੇ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਦਾ ਮੁਕਾਬਲਾ 17 ਅਕਤੂਬਰ ਨੂੰ ਕਰਵਾਇਆ ਜਾਣਾ ਹੈ। ਬਲਾਕ ਮੈਂਟਰਾਂ ਵੱਲੋਂ ਆਪੋ-ਆਪਣੇ ਅਲਾਟਿਡ ਸਕੂਲਾਂ ਦੀਆਂ ਜੇਤੂ ਟੀਮਾਂ ਦਾ ਅੰਤਰ ਸਕੂਲ ਮੁਕਾਬਲਾ ਕਰਵਾਇਆ ਜਾਵੇਗਾ।

Must Read

spot_img
%d bloggers like this: